Skip to main content

Posts

Showing posts from September, 2020

NA MANZOORI

ਮੈਂ ਸੁਣਿਆ ਲੋਕੀਂ ਮੈਨੂੰ ਕਵੀ ਜਾਂ ਸ਼ਾਇਰ ਕਹਿੰਦੇ ਨੇ  ਕੁਝ ਕਹਿੰਦੇ ਨੇ ਦਿਲ ਦੀਆਂ ਦੱਸਣ ਵਾਲਾ  ਕੁਝ ਕਹਿੰਦੇ ਨੇ ਦਿਲ ਦੀਆਂ ਬੁੱਝਣ ਵਾਲਾ  ਕੁਝ ਕਹਿੰਦੇ ਨੇ ਰਾਜ਼ ਸੱਚ ਖੋਲਣ ਵਾਲਾ  ਤੇ ਕੁਝ ਅਲਫਾਜ਼ਾਂ ਪਿੱਛੇ ਲੁੱਕਿਆ ਕਾਇਰ ਕਹਿੰਦੇ ਨੇ  ਪਰ ਸੱਚ ਦੱਸਾਂ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ  ਕਿ ਕੋਈ ਮੇਰੇ ਬਾਰੇ ਕੀ ਕਹਿੰਦਾ ਹੈ ਤੇ ਕੀ ਕੁਝ ਨਹੀਂ ਕਹਿੰਦਾ  ਕਿਉਂਕਿ ਮੈਂ ਆਪਣੇ ਆਪ ਨੂੰ ਕੋਈ ਕਵੀ ਜਾਂ ਸ਼ਾਇਰ ਨਹੀਂ ਮੰਨਦਾ  ਕਿਉਂਕਿ ਮੈਂ ਅੱਜ ਤਕ ਕਦੇ ਇਹ ਤਾਰੇ ਬੋਲਦੇ ਨਹੀਂ ਸੁਣੇ  ਚੰਨ ਨੂੰ ਕਿਸੇ ਵੱਲ ਵੇਖ ਸ਼ਰਮਾਉਂਦੇ ਨਹੀਂ ਦੇਖਿਆ  ਨਾ ਹੀ ਕਿਸੇ ਦੀਆਂ ਜ਼ੁਲਫ਼ਾਂ `ਚੋਂ ਫੁੱਲਾਂ ਵਾਲੀ ਮਹਿਕ ਜਾਣੀ ਏ  ਤੇ ਨਾ ਹੀ ਕਿਸੇ ਦੀਆਂ ਵੰਗਾਂ ਨੂੰ ਗਾਉਂਦੇ ਸੁਣਿਆ  ਨਾ ਹੀ ਕਿਸੇ ਦੀਆਂ ਨੰਗੀਆਂ ਹਿੱਕਾਂ `ਚੋਂ  ਉੱਭਰਦੀਆਂ ਪਹਾੜੀਆਂ ਵਾਲਾ ਨਜ਼ਾਰਾ ਤੱਕਿਆ ਏ  ਨਾ ਹੀ ਤੁਰਦੇ ਲੱਕ ਦੀ ਕਦੇ ਤਰਜ਼ ਫੜੀ ਏ  ਤੇ ਨਾ ਹੀ ਸਾਹਾਂ ਦੀ ਤਾਲ `ਤੇ ਕਦੇ ਹੇਕਾਂ ਲਾਈਆਂ ਨੇ  ਪਰ ਮੈਂ ਖੂਬ ਸੁਣੀ ਏ  ਗੋਹੇ ਦਾ ਲਵਾਂਡਾ ਚੁੱਕ ਕੇ ਉੱਠਦੀ ਬੁੜੀ ਦੇ ਲੱਕ ਦੀ ਕੜਾਕ  ਤੇ ਨਿਓਂ ਕੇ ਝੋਨਾ ਲਾਉਂਦੇ ਬੁੜੇ ਦੀ ਨਿਕਲੀ ਆਹ  ਮੈਂ ਦੇਖੀ ਏ  ਫਾਹਾ ਲੈ ਕੇ ਮਰੇ ਜੱਟ ਦੇ ਬਲਦਾਂ ਦੀ ਅੱਖਾਂ `ਚ ਨਮੋਸ਼ੀ  ਤੇ ਪੱਠੇ ਖਾਂਦੀ ਦੁੱਧ-ਸੁੱਕੀ ਫੰਡਰ ਗਾਂ ਦੇ ਦਿਲ ਦੀ ਬੇਬਸੀ  ਮੈਂ ਸੁਣੇ ਨੇ  ਪੱਠੇ ਕਤਰਦੇ ਪੁਰਾਣੇ ਟੋਕੇ ਦੇ ਵਿਰਾਗੇ ਗੀਤ  ਤੇ ਉਸੇ ਟੋਕੇ ਦੀ ਮੁੱਠ ਦੇ ਢਿੱਲੇ ਨੱਟ ਦੇ ਛਣਛਣੇ  ਮੈਂ ਦੇਖਿਆ ਏ