ਮੈਂ ਸੁਣਿਆ ਲੋਕੀਂ ਮੈਨੂੰ ਕਵੀ ਜਾਂ ਸ਼ਾਇਰ ਕਹਿੰਦੇ ਨੇ ਕੁਝ ਕਹਿੰਦੇ ਨੇ ਦਿਲ ਦੀਆਂ ਦੱਸਣ ਵਾਲਾ ਕੁਝ ਕਹਿੰਦੇ ਨੇ ਦਿਲ ਦੀਆਂ ਬੁੱਝਣ ਵਾਲਾ ਕੁਝ ਕਹਿੰਦੇ ਨੇ ਰਾਜ਼ ਸੱਚ ਖੋਲਣ ਵਾਲਾ ਤੇ ਕੁਝ ਅਲਫਾਜ਼ਾਂ ਪਿੱਛੇ ਲੁੱਕਿਆ ਕਾਇਰ ਕਹਿੰਦੇ ਨੇ ਪਰ ਸੱਚ ਦੱਸਾਂ ਮੈਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਕੋਈ ਮੇਰੇ ਬਾਰੇ ਕੀ ਕਹਿੰਦਾ ਹੈ ਤੇ ਕੀ ਕੁਝ ਨਹੀਂ ਕਹਿੰਦਾ ਕਿਉਂਕਿ ਮੈਂ ਆਪਣੇ ਆਪ ਨੂੰ ਕੋਈ ਕਵੀ ਜਾਂ ਸ਼ਾਇਰ ਨਹੀਂ ਮੰਨਦਾ ਕਿਉਂਕਿ ਮੈਂ ਅੱਜ ਤਕ ਕਦੇ ਇਹ ਤਾਰੇ ਬੋਲਦੇ ਨਹੀਂ ਸੁਣੇ ਚੰਨ ਨੂੰ ਕਿਸੇ ਵੱਲ ਵੇਖ ਸ਼ਰਮਾਉਂਦੇ ਨਹੀਂ ਦੇਖਿਆ ਨਾ ਹੀ ਕਿਸੇ ਦੀਆਂ ਜ਼ੁਲਫ਼ਾਂ `ਚੋਂ ਫੁੱਲਾਂ ਵਾਲੀ ਮਹਿਕ ਜਾਣੀ ਏ ਤੇ ਨਾ ਹੀ ਕਿਸੇ ਦੀਆਂ ਵੰਗਾਂ ਨੂੰ ਗਾਉਂਦੇ ਸੁਣਿਆ ਨਾ ਹੀ ਕਿਸੇ ਦੀਆਂ ਨੰਗੀਆਂ ਹਿੱਕਾਂ `ਚੋਂ ਉੱਭਰਦੀਆਂ ਪਹਾੜੀਆਂ ਵਾਲਾ ਨਜ਼ਾਰਾ ਤੱਕਿਆ ਏ ਨਾ ਹੀ ਤੁਰਦੇ ਲੱਕ ਦੀ ਕਦੇ ਤਰਜ਼ ਫੜੀ ਏ ਤੇ ਨਾ ਹੀ ਸਾਹਾਂ ਦੀ ਤਾਲ `ਤੇ ਕਦੇ ਹੇਕਾਂ ਲਾਈਆਂ ਨੇ ਪਰ ਮੈਂ ਖੂਬ ਸੁਣੀ ਏ ਗੋਹੇ ਦਾ ਲਵਾਂਡਾ ਚੁੱਕ ਕੇ ਉੱਠਦੀ ਬੁੜੀ ਦੇ ਲੱਕ ਦੀ ਕੜਾਕ ਤੇ ਨਿਓਂ ਕੇ ਝੋਨਾ ਲਾਉਂਦੇ ਬੁੜੇ ਦੀ ਨਿਕਲੀ ਆਹ ਮੈਂ ਦੇਖੀ ਏ ਫਾਹਾ ਲੈ ਕੇ ਮਰੇ ਜੱਟ ਦੇ ਬਲਦਾਂ ਦੀ ਅੱਖਾਂ `ਚ ਨਮੋਸ਼ੀ ਤੇ ਪੱਠੇ ਖਾਂਦੀ ਦੁੱਧ-ਸੁੱਕੀ ਫੰਡਰ ਗਾਂ ਦੇ ਦਿਲ ਦੀ ਬੇਬਸੀ ਮੈਂ ਸੁਣੇ ਨੇ ਪੱਠੇ ਕਤਰਦੇ ਪੁਰਾਣੇ ਟੋਕੇ ਦੇ ਵਿਰਾਗੇ ਗੀਤ ਤੇ ਉਸੇ ਟੋਕੇ ਦੀ ਮੁੱਠ ਦੇ ਢਿੱਲੇ ਨੱਟ ਦੇ ਛਣਛਣੇ ਮੈਂ ਦੇਖਿਆ ਏ
alfaz, alfaaz, poetry, poetry hindi, poetry deifinition, poem, poems, kalam, shayari in hindi , words , blog, blogger, life , life quotes sayings, punjabi , culture , folk , true life , love , pain , sad quotes , sad poems , emotions, emotion pain, emotion poem